ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਦੀ ਖਬਰ ਸੁਣਦਿਆਂ ਹੀ ਪੰਜਾਬ ਭਰ ਤੋਂ ‘ਆਪ’ ਦੇ ਸੈਂਕੜੇ ਆਗੂ ਤੇ ਵਰਕਰ ਪਾਰਟੀ ਦਫਤਰ ਚੰਡੀਗੜ੍ਹ ‘ਚ ਪਹੁੰਚੇ ਅਤੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ।

ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਜਿੱਤ ਦਾ ਜਸ਼ਨ ਮਨਾਇਆ। ਵਰਕਰਾਂ ਨੇ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਵੀ ਕੀਤੀ। ‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ‘ਚ ਮੌਜੂਦ ਸਾਰੇ ਵਰਕਰਾਂ ਨੂੰ ਲੱਡੂ ਖਿਲਾਏ ਅਤੇ ਵਰਕਰਾਂ ਨਾਲ ਨੱਚਿਆ-ਗਾਇਆ ਵੀ।

ਆਪ ਸਰਕਾਰ ਦੀ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਪਾਰਟੀ ਦਫਤਰ ਪਹੁੰਚ ਕੇ ਪਾਰਟੀ ਵਰਕਰਾਂ ਅਤੇ ਮੀਡੀਆ ਨੂੰ ਸੰਬੋਧਨ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਾਰਟੀ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਡਾ: ਸੰਨੀ ਸਿੰਘ ਆਹਲੂਵਾਲੀਆ, ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਬੁਲਾਰੇ ਗੋਵਿੰਦਰ ਮਿੱਤਲ, ਐਡਵੋਕੇਟ ਰਵਿੰਦਰ, ਪਾਰਟੀ ਦੇ ਮਹਿਲਾ ਆਗੂ ਪ੍ਰਭਜੋਤ ਕੌਰ ਅਤੇ ਪਾਰਟੀ ਆਗੂ ਵਿਨੀਤ ਵਰਮਾ, ਵਰਿੰਦਰ ਸ਼ਰਮਾ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।

Leave a Reply