ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੁਆਰਾ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਿਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ।

ਮਾਨ ਵੱਲੋਂ ਅੱਜ ਪਟਿਆਲਾ ਵਿੱਚ ਆਧੁਨਿਕ ਅਤਿ-ਆਧੁਨਿਕ ਬੱਸ ਸਟੈਂਡ ਦੇ ਉਦਘਾਟਨ ‘ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ, ਇਹ ਪ੍ਰੋਜੈਕਟ ਉਨ੍ਹਾਂ ਦੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਪੂਰਾ ਹੋ ਗਿਆ ਹੈ, ਜਿਸਦਾ ਉਦਘਾਟਨ ਅੱਜ ਮੁੱਖ ਮੰਤਰੀ ਮਾਨ ਨੇ ਕੀਤਾ।

“ਇਹ ਠੀਕ ਹੈ ਕਿ ਬਤੌਰ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ, ਜੋ ਮੇਰੇ ਸਮੇਂ ਦੌਰਾਨ ਸ਼ੁਰੂ ਹੋਇਆ ਸੀ, ਪਰ ਉਨ੍ਹਾਂ ਨੂੰ ਵੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।” ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹਨਾਂ ਬਹੁਤ ਸਾਰੀਆਂ ਉਦਾਹਰਣਾਂ ਵਿੱਚੋਂ ਇੱਕ ਹੈ ਜਿੱਥੇ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਬਦਲਾਅ ਅਤੇ ਤਰੱਕੀ ਦੇ ਫਰਜ਼ੀ ਬਿਆਨਬਾਜ਼ੀ ਤੋਂ ਅਜੇ ਤੱਕ ਬਾਹਰ ਨਹੀਂ ਆਈ ਹੈ ਕਿਉਂਕਿ ਜ਼ਮੀਨ ‘ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ।

Leave a Reply