ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਬਾਦਲ ਨੇ ਪੰਜਾਬ ਦੇ ਹੱਕਾਂ ਤੇ ਹਿਤਾਂ ਲਈ ਲੰਬਾ ਸਮਾਂ ਜੇਲ੍ਹ ਕੱਟੀ। ਉਹ ਕਿਸਾਨਾਂ ਦੇ ਤਰਜ਼ਮਾਨ ਅਤੇ ਪੰਥਕ ਤੇ ਸਿੱਖ ਸਿਆਸਤ ਦੇ ਮੋਹਰੀ ਆਗੂ ਸਨ। ਕਈ ਦਹਾਕੇ ਰਾਜਨੀਤੀ ਵਿਚ ਬਣੇ ਰਹਿਣਾ ਅਤੇ ਅਕਾਲੀ ਸਿਆਸਤ ਨੂੰ ਅਗਵਾਈ ਦੇਣਾ ਉਨ੍ਹਾਂ ਦਾ ਹਾਸਲ ਆਖਿਆ ਜਾ ਸਕਦਾ ਹੈ।

ਬਾਦਲ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੁਖਬੀਰ ਸਿੰਘ ਬਾਦਲ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਪੰਜਾਬ ਲਈ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

Leave a Reply