ਅੰਮਿ੍ਤਸਰ: ਮੁੱਖ ਮੰਤਰੀ ਨੇ ਮੰਤਰੀ ਭਗਵੰਤ ਮਾਨ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ।

ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ।

ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ।

 

Leave a Reply