ਚੰਡੀਗੜ੍ਹ: ਮੈਨੇਜਿੰਗ ਐਡੀਟਰ ਅਜੀਤ ਅਖ਼ਬਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਲੀਡਰਸ਼ਿਪ ਨੇ ਸੋਮਵਾਰ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਕਿ ਉਹ ‘ਆਪ’ ਦੀਆਂ ਬੇਨਿਯਮੀਆਂ ਦਾ ਪਰਦਾਫਾਸ਼ ਕਰਨ ਵਾਲੀ ਹਰ ਇੱਕ ਆਵਾਜ਼ ਦਾ ਗਲ਼ਾ ਘੁੱਟਣ ਲਈ ਸਰਕਾਰੀ ਮਸ਼ੀਨਰੀ ਦਾ ਦੁਰਵਰਤੋਂ ਕਰ ਰਹੀ ਹੈ।

ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਅੱਜ ਦਿੱਲੀ ਵਿਖੇ ਮੀਟਿੰਗ ਕਰ ਕੇ ਪੰਜਾਬ ਦੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਪੰਜਾਬ ਦੇ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ‘ਆਪ’ ਦੇ ਅਨੈਤਿਕ ਸ਼ਾਸਨ ਦਾ ਜ਼ੋਰਦਾਰ ਵਿਰੋਧ ਕਰਨ ਵਾਲਿਆਂ ਵਿਰੁੱਧ ਪੰਜਾਬ ਵਿਚ ‘ਆਪ’ ਦੀ ਵੱਧ ਰਹੀ ਬੇਰਹਿਮੀ ‘ਤੇ ਗੰਭੀਰ ਚਿੰਤਾ ਪ੍ਰਗਟਾਈ।

ਇਸ ਮੌਕੇ ਬੋਲਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਉਸਾਰੂ ਆਲੋਚਨਾ ਅਤੇ ਅਸਹਿਮਤੀ ਨੂੰ ਚੁੱਪ ਕਰਾਉਣ ਲਈ ਆਜ਼ਾਦ ਮੀਡੀਆ ਸੰਸਥਾਵਾਂ ‘ਤੇ ਜ਼ੁਲਮ ਕਰ ਰਹੀ ਹੈ ਅਤੇ ਡਰਾ ਰਹੀ ਹੈ। ਹਾਲ ਹੀ ਵਿਚ, ਪੰਜਾਬ ਦੀ ਪ੍ਰਮੁੱਖ ਸਥਾਨਕ ਪੰਜਾਬੀ ਅਖ਼ਬਾਰ, ਅਜੀਤ ਅਖ਼ਬਾਰਾਂ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਬਿਊਰੋ ਨੇ ਤਲਬ ਕੀਤਾ ਸੀ। ਇਹ ‘ਆਪ’ ਸਰਕਾਰ ਦੇ ਕਠੋਰ ਰੁਖ਼ ਦੀ ਇੱਕ ਉੱਤਮ ਉਦਾਹਰਨ ਹੈ।

ਕਾਂਗਰਸੀ ਆਗੂਆਂ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਗੈਰ-ਸਿਆਸੀ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਬਰਜਿੰਦਰ ਸਿੰਘ ਹਮਦਰਦ ਨਾਲ ਇਕਜੁੱਟਤਾ ਦਿਖਾਉਣ ਅਤੇ ਪੰਜਾਬ ਦੇ ਜਮਹੂਰੀ ਆਦਰਸ਼ਾਂ ਦੀ ਰਾਖੀ ਲਈ 1 ਜੂਨ ਨੂੰ ਦੁਪਹਿਰ 1 ਵਜੇ ਜਲੰਧਰ ਦੇ ਅਜੀਤ ਗਰੁੱਪ ਦਫ਼ਤਰ ਵਿਖੇ ਇਕੱਠੇ ਹੋਣ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਜ਼ਾਲਮਾਨਾ ਰਵੱਈਏ ਦਾ ਅੰਦਾਜ਼ਾ ਸੂਬੇ ਵਿੱਚ ਕੁਝ ਅਜਿਹੀਆਂ ਘਟਨਾਵਾਂ ਤੋਂ ਲਾਇਆ ਜਾ ਸਕਦਾ ਹੈ, ਜਿਨ੍ਹਾਂ ਵਿੱਚ ਇਸ ਨੇ ਪੁਲਿਸ ਅਤੇ ਵਿਜੀਲੈਂਸ ਬਿਊਰੋ ਸਮੇਤ ਸਰਕਾਰੀ ਸਾਧਨਾਂ ਦੀ ਦੁਰਵਰਤੋਂ ਕਰ ਕੇ ਵਿਅਕਤੀਆਂ ਅਤੇ ਸੰਸਥਾਵਾਂ ‘ਤੇ ਅੰਨ੍ਹੇਵਾਹ ਹਮਲਾ ਕੀਤਾ। ‘ਆਪ’ ਸਰਕਾਰ ਨੇ ਕਾਂਗਰਸੀ ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਖ਼ਿਲਾਫ਼ ਵਾਰ-ਵਾਰ ਜਾਅਲੀ ਐਫਆਈਆਰ ਦਰਜ ਕਾਰਵਾਈਆਂ। ‘ਆਪ’ ਸਰਕਾਰ ਨੇ ਕਾਂਗਰਸ ਪਾਰਟੀ ਦਾ ਸਮਰਥਨ ਕਰ ਰਹੇ ਸਥਾਨਕ ਕਾਂਗਰਸੀ ਵਰਕਰਾਂ, ਸਰਪੰਚਾਂ ਅਤੇ ਪੰਚਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।

“ਜੇ ‘ਆਪ’ ਦਾ ਮੰਨਣਾ ਹੈ ਕਿ ਉਹ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਨਾਲ ਪੰਜਾਬ ਦੀ ਵਿਰੋਧੀ ਪਾਰਟੀ ਅਤੇ ਮੀਡੀਆ ਸੰਸਥਾ ਨੂੰ ਡਰਾ ਸਕਦੀ ਹੈ, ਤਾਂ ਮੈਂ ਕਹਾਂਗਾ ਕਿ ‘ਆਪ’ ਦੇ ਆਗੂ ਇੱਕ ਕਾਲਪਨਿਕ ਸੰਸਾਰ ਵਿੱਚ ਰਹਿੰਦੇ ਹਨ। ਪੰਜਾਬ ਯੋਧਿਆਂ ਅਤੇ ਦਲੇਰ ਲੋਕਾਂ ਦੀ ਧਰਤੀ ਹੈ। ਆਪ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬੀਆਂ ਨੂੰ ਅਜਿਹੇ ਘਟੀਆ ਕਰਮਾਂ ਨਾਲ ਨਹੀਂ ਜਿੱਤਿਆ ਜਾ ਸਕਦਾ। ਬਾਜਵਾ ਨੇ ਅੱਗੇ ਕਿਹਾ ਕਿ ਅਸੀਂ ‘ਆਪ’ ਦੀ ਹਰ ਕਠੋਰ ਕਾਰਵਾਈ ਨਾਲ ਲੜਾਂਗੇ।

Leave a Reply