ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਆਧਾਰ ਉਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Leave a Reply