ਰਾਂਚੀ: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵੀ ਦਿੱਲੀ ਬਾਰੇ ਕੇਂਦਰ ਸਰਕਾਰ ਦੇ ਵਿਵਾਦਤ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਰਾਂਚੀ ‘ਚ ਸ਼ੁੱਕਰਵਾਰ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੇਮੰਤ ਸੋਰੇਨ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਸੀਂ ਅਤੇ ਸਾਡੀ ਪਾਰਟੀ ਕੇਂਦਰ ਦੇ ਇਸ ਆਰਡੀਨੈਂਸ ਦੇ ਬਿਲਕੁਲ ਖਿਲਾਫ ਹਾਂ ਕਿਉਂਕਿ ਇਹ ਆਰਡੀਨੈਂਸ ਦੇਸ਼ ਦੇ ਲੋਕਤੰਤਰਤੇ ਲੋਕਤੰਤਰੀ ਪ੍ਰਬੰਧ ਦੇ ਖਿਲਾਫ ਹੈ।

ਹੇਮੰਤ ਸੋਰੇਨ ਨੇ ਕਿਹਾ ਕਿ ਅੱਜ ਦੇਸ਼ ਦੇ ਸਾਰੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦਾ ਇਹੀ ਹਾਲ ਹੈ। ਮੋਦੀ ਸਰਕਾਰ ਹਰ ਤਰੀਕੇ ਨਾਲ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹਮੇਸ਼ਾ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਕਿਸੇ ਨਾ ਕਿਸੇ ਬਹਾਨੇ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੀ ਹੈ। ਹੇਮੰਤ ਸੋਰੇਨ ਨੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਪਾਰਟੀ ‘ਚ ਚਰਚਾ ਕਰਾਂਗੇ ਅਤੇ ਕੇਂਦਰ ਸਰਕਾਰ ਦੇ ਇਸ ਆਰਡੀਨੈਂਸ ਖਿਲਾਫ ਵਿਆਪਕ ਰਣਨੀਤੀ ਤਿਆਰ ਕਰਾਂਗੇ ਕਿ ਇਸ ਬਿੱਲ ਨੂੰ ਸੰਸਦ ‘ਚ ਰੋਕ ਕੇ ਦੇਸ਼ ਦੇ ਲੋਕਤੰਤਰ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ।

ਸ਼ੁੱਕਰਵਾਰ ਨੂੰ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਿਲਣ ਰਾਂਚੀ ਪਹੁੰਚੇ ਸਨ।

ਕੇਜਰੀਵਾਲ ਨੇ ਝਾਰਖੰਡ ਦੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ, ਕਿਹਾ- ਹੇਮੰਤ ਸੋਰੇਨ ਨਾਲ ਸਾਡੇ ਭਾਈਆਂ ਵਾਲੇ ਰਿਸ਼ਤੇ ਹਨ, ਅਸੀਂ ਦੋਵੇਂ ਅਕਸਰ ਦੇਸ਼ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਦੇ ਹਾਂ

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਮੀਡੀਆ ਸਾਹਮਣੇ ਝਾਰਖੰਡ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੇਮੰਤ ਸੋਰੇਨ ਨਾਲ ਉਨ੍ਹਾਂ ਦਾ ਭਰਾਵਾਂ ਵਾਲਾ ਰਿਸ਼ਤਾ ਹੈ। ਅਸੀਂ ਦੋਵੇਂ ਅਕਸਰ ਦੇਸ਼ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਾਡੀ ਸਰਕਾਰ ਬਣਨ ਤੋਂ ਕੁਝ ਦਿਨ ਬਾਅਦ ਹੀ ਮੋਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਦੇ ਤਬਾਦਲੇ ਦੇ ਅਧਿਕਾਰ ਸਾਡੇ ਤੋਂ ਖੋਹ ਲਏ।

Leave a Reply