ਪੰਜਾਬ ਨੂੰ ਭਾਰੀ ਬਰਸਾਤ ਕਾਰਨ ਭਾਰੀ ਹੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹੋਈ ਭਾਰੀ ਬਰਸਾਤ ਕਾਰਨ ਸਤਲੁਜ, ਬਿਆਸ ਅਤੇ ਰਾਵੀ ਨਦੀਆਂ ਉਭਰ ਆਈਆਂ ਹਨ। ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁਕੀ ਹੈ, ਜਿਸ ਵਿੱਚ ਸਭ ਤੋਂ ਜ਼ਿਆਦਾ ਪਠਾਨਕੋਟ ਵਿੱਚ ਹੋਈ ਹੈ। 23 ਜਿਲਿਆਂ ਵਿੱਚੋਂ 12 ਜ਼ਿਲੇ ਪ੍ਰਭਾਵਿਤ ਹੋਏ ਹਨ ਅਤੇ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਲਗਭਗ 15,688 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ ਅਤੇ 1,044 ਪਿੰਡ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ, ਫਿਰੋਜ਼ਪੁਰ, ਫਜ਼ਿਲਕਾ, ਪਠਾਨਕੋਟ ਅਤੇ ਗੁਰਦਾਸਪੁਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਜ਼ਿਲੇ ਹਨ। 96,061 ਹੈਕਟੇਅਰ ਖੇਤ ਅਤੇ ਪਸ਼ੂ-ਪਾਲਣ ਨੂੰ ਵੱਡਾ ਨੁਕਸਾਨ ਹੋਇਆ ਹੈ। ਬਚਾਵ ਕਾਰਜਾਂ NDRF, SDRF, ਫੌਜ ਅਤੇ ਪੰਜਾਬ ਪੁਲਿਸ ਦੀ ਮਦਦ ਨਾਲ ਚੱਲ ਰਹੇ ਹਨ।

