ਪੰਜਾਬ: ਪੰਜਾਬ ‘ਚ ਇੱਕ ਜੂਨ ਨੂੰ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ।ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ,ਕਾਂਗਰਸ,ਅਕਾਲੀ ਦਲ,ਭਾਜਪਾ ਅਤੇ ਬਸਪਾ ਵੱਲੋਂ ਆਪਣੇ ਦਿੱਗਜ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਗਏ।

ਓਥੇ ਹੀ ਡਿਬਰੂਗੜ੍ਹ ਜੇਲ ਤੋਂ ਅਜ਼ਾਦ ਚੋਣ ਲੜਨ ਵਾਲੇ ਅਮ੍ਰਿਤਪਾਲ ਸਿੰਘ ਪੰਜਾਬ ‘ਚ ਸਭ ਤੋਂ ਵੱਡੀ ਲੀਡ ਨਾਲ ਜੇਤੂ ਰਹੇ।

ਉਹਨਾਂ ਵੱਲੋਂ ਇਹ ਚੋਣ 1 ਲੱਖ 97 ਹਜ਼ਾਰ 120 ਵੋਟਾਂ ਦੇ ਫ਼ਰਕ ਨਾਲ ਜਿੱਤੀ ਗਈ ਹੈ।ਉਹਨਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੱਡੇ ਫ਼ਰਕ ਨਾਲ ਹਰਾਇਆ।

ਜ਼ਿਕਰਯੋਗ ਹੈ ਕਿ ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ,ਜਿਨ੍ਹਾਂ ਵੱਲੋਂ ਸਿੱਖਾਂ ਲਈ ਖੁਦਮੁਖਤਿਆਰ ਸੂਬੇ ਦੇ ਹਾਸਲ ਨੂੰ ਲੈ ਕੇ ਮੰਗ ਚੁੱਕੀ ਗਈ ਹੈ।

ਸਾਲ 2022 ‘ਚ ਅਮ੍ਰਿਤਪਾਲ ਸਿੰਘ ਦੁਬਈ ਤੋਂ ਪੰਜਾਬ ਪਰਤੇ ਅਤੇ ਉਹਨਾਂ ਵੱਲੋਂ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਅਧੀਨ ਨੌਜਵਾਨ ਵਰਗ ਨੂੰ ਜੋੜਨਾ ਸ਼ੁਰੂ ਕੀਤਾ।

29 ਸਤੰਬਰ 2022 ਨੂੰ ਉਹਨਾਂ ਵੱਲੋਂ ‘ਵਾਰਸ ਪੰਜਾਬ ਦੇ’ ਮੁਖੀ ਵਜੋਂ ਸ਼ੁਰੂ ਕੀਤੀ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰੇ੍ਹਗੰਢ ਵੀ ਮਨਾਈ ਗਈ ਸੀ। 

ਅਪ੍ਰੈਲ 2023 ਨੂੰ ਮੋਗਾ ਪੁਲੀਸ ਨੇ ਅਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

 

Leave a Reply