ਸਰੀ: ਹਰਦੀਪ ਸਿੰਘ ਨਿੱਜਰ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਤਿੰਨ ਭਾਰਤੀ ਮੂਲ ਦੇ ਵਿਅਕਤੀਆਂ ਦੀ ਅੱਜ ਸਰੀ ਪ੍ਰੋਵਿੰਸ਼ੀਅਲ ਕੋਰਟ ‘ਚ ਸਵੇਰੇ 9:30 ਵਜੇ ਸੁਣਵਾਈ ਸ਼ੁਰੂ ਹੋਈ। ਹੁਣ ਅਗਲੀ ਪੇਸ਼ੀ 21 ਮਈ ਨੂੰ ਹੋਵੇਗੀ।
ਦੱਸ ਦੇਈਏ ਕਿ ਪੁਲੀਸ ਵੱਲੋਂ ਪਿਛਲੇ ਹਫ਼ਤੇ ਕਰਨਪ੍ਰੀਤ ਸਿੰਘ,ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ ਨੂੰ ਐਡਮਿੰਟਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜੋ ਕਿ ਹੁਣ ਪਹਿਲੇ ਦਰਜੇ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਪੁਲੀਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹਨਾਂ ਤਿੰਨਾਂ ਵੱਲੋਂ ਸਿੱਖ ਐਕਟੀਵਿਸਟ ਹਰਦੀਪ ਸਿੰਘ ਨਿੱਜਰ ਦੇ ਕਤਲ ਦੀ ਸਾਜਿਸ਼ ਰਚੀ ਗਈ ਅਤੇ ਪਿਛਲੇ ਸਾਲ ਜੂਨ ਮਹੀਨੇ ‘ਚ ਗੁਰਦੁਆਰਾ ਸਾਹਿਬ ਦੇ ਪਾਰਕਿੰਗ ਏਰੀਆ ‘ਚ ਉਸ ਸਮੇਂ ਗੋਲੀ ਚਲਾਈ ਗਈ ਸੀ,ਜਦੋਂ ਉਹ ਆਪਣੇ ਵਾਹਨ ‘ਚ ਮੌਜੂਦ ਸੀ।
ਓਥੇ ਹੀ ਸਤੰਬਰ ਮਹੀਨੇ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਊਸ ਆਫ਼ ਕਾਮਨਜ਼ ‘ਚ ਬੋਲਦੇ ਹੋਏ ਕਿਹਾ ਸੀ ਕਿ ਇਸ ਕਤਲ ‘ਚ ਭਾਰਤ ਸਰਕਾਰ ਦਾ ਹੱਥ ਹੈ,ਜਿਸ ਨੂੰ ਲੈ ਕੇ ਭਾਰਤ ਵੱਲੋਂ ਸਾਫ਼ ਇਨਕਾਰ ਕੀਤਾ ਗਿਆ ਸੀ।
ਪੁਲੀਸ ਵੱਲੋਂ ਜਿੱਥੇ ਪਿਛਲੇ ਹਫ਼ਤੇ ਇਹਨਾਂ ਗ੍ਰਿਫ਼ਤਾਰੀਆਂ ਨੂੰ ਲ਼ੈ ਕੇ ਜਾਣਕਾਰੀ ਦਿੱਤੀ ਗਈ ਓਥੇ ਹੀ ਕਿਹਾ ਗਿਆ ਕਿ ਇਸ ਕਤਲ ਮਮਲੇ ‘ਚ ਭਾਰਤ ਸਰਕਾਰ ਦੀ ਭੂਮਿਕਾ ਹੋਣ ਦੀ ਸੰਭਾਵਨਾ ਨੂੰ ਲੈ ਕੈ ਜਾਂਚ ਕੀਤੀ ਜਾ ਰਹੀ ਹੈ।

Leave a Reply