ਮੁੰਬਈ:ਵਿਰਾਟ ਕੋਹਲੀ ਨੇ ਅੱਜ ਆਪਣੇ ਓ.ਡੀ.ਆਈ. ਕਰੀਅਰ ਦਾ 50ਵਾਂ ਸੈਂਕੜਾ ਲਗਾ ਕੇ ਮਾਹਨ ਬੱਲੇਬਾਜ਼ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜ ਦਿੱਤਾ ਹੈ।
ਕ੍ਰਿਕਟ ਜਗਤ ਦੀਆਂ ਕਈ ਮਹਾਨ ਹਸਤੀਆਂ ਵੱਲੋਂ ਇਸ ਮੌਕੇ ਵਿਰਾਟ ਕੋਹਲੀ ਨੂੰ ਵਧਾਈ ਦਿੱਤੀ ਗਈ।
ਦੱਸ ਦਈਏ ਕਿ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਭਾਰਤ (India) ਅਤੇ ਨਿਊਜ਼ੀਲੈਂਡ (New Zealand) ਵਿਚਕਾਰ ਪਹਿਲਾ ਸੈਮੀਫਾਈਨਲ ਮੈਚ ਖੇਡਿਆ ਗਿਆ ਹੈ।
ਭਾਰਤ ਨੇ ਟਾੱਸ ਜਿੱਤਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਚਾਰ ਵਿਕਟਾਂ ਦੇ ਨੁਕਸਾਨ ਨਾਲ ਭਾਰਤ ਨੇ ਕੁੱਲ 397 ਦੌੜਾਂ ਬਣਾਈਆਂ।
ਓਥੇ ਹੀ ਨਿਊਜ਼ੀਲੈਂਡ ਟੀਮ ਵੱਲੋਂ ਸਾਰੀਆਂ ਵਿਕਟਾਂ ਦੇ ਨੁਕਸਾਨ ਨਾਲ 327 ਦੌੜਾਂ ਬਣਾਈਆਂ ਗਈਆਂ।
ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਫਾਈਨਲ ‘ਚ ਪਹੁੰਚ ਗਈ ਹੈ।

Leave a Reply