ਓਟਵਾ: ਭਾਰਤ ਅਤੇ ਕੈਨੇਡਾ ਵਿਚਕਾਰ ਤਣਾਅ ਲਗਾਤਾਰ ਵਧ ਰਿਹਾ ਹੈ। ਭਾਰਤ ਸਰਕਾਰ (Indian) ਦੁਆਰਾ ਕੈਨੇਡਾ ਨੂੰ ਆਪਣੇ 41 ਡਿਪਲੋਮੈਟਸ (Diplomats) ਨੂੰ ਭਾਰਤ ਤੋਂ ਵਾਪਸ ਬੁਲਾਉਣ ਲਈ ਕਿਹਾ ਗਿਆ ਹੈ। ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਗਿਆ ਸੀ।ਜਿਸਨੂੰ ਭਾਰਤ ਸਰਕਾਰ ਵੱਲੋਂ ਬੇਬੁਨਿਆਦ ਦੋਸ਼ ਦੱਸਦੇ ਹੋਏ ਸਿਰੇ ਤੋਂ ਖਾਰਜ ਕੀਤਾ ਗਿਆ ਹੈ।ਪੀ.ਐੱਮ. ਟਰੂਡੋ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ।ਉਹਨਾਂ ਨੇ ਅੱਜ ਇਸਨੂੰ ਲੈ ਕੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਸ ਸਮੇਂ ਭਾਰਤ ਨਾਲ ਕੈਨੇਡਾ ਦੇ ਸਬੰਧ ਕਾਫੀ ਜ਼ਿਆਦਾ ਚੁਣੌਤੀਪੂਰਨ ਹਨ।

ਹਾਲਾਂਕਿ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਕਰਨ ਨੂੰ ਲੈ ਕੇ ਭਾਰਤ ਸਰਕਾਰ ਨਾਲ ਤਾਲਮੇਲ ਵਧਾਇਆ ਜਾ ਰਿਹਾ ਹੈ।
ਵਿਦੇਸ਼ ਮੰਤਰਾਲੇ ਦੀ ਮੰਤਰੀ ਮੈਲਿਨੀ ਜੋਲੀ ਨੇ ਇਸ ਬਾਰੇ ਬੋਲਦੇ ਕਿਹਾ ਕਿ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ।

Leave a Reply