ਬ੍ਰਿਟਿਸ਼ ਕੋਲੰਬੀਆ:ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ, Kaps Café, ‘ਤੇ ਚਾਰ ਮਹੀਨਿਆਂ ਵਿੱਚ ਤੀਜੀ ਵਾਰੀ ਹਮਲਾ ਹੋਇਆ। ਲਾਰੈਂਸ ਬਿਸ਼ਨੋਈ ਦੇ ਗੈਂਗ ਮੈਂਬਰ ਗੈਂਗਸਟਰ ਗੋਲਡੀ ਢਿੱਲੋਂ ਅਤੇ ਕੁਲਦੀਪ ਸਿੱਧੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇੱਕ ਵੀਡੀਓ ਵਿੱਚ ਕੈਫੇ ‘ਤੇ ਕਈ ਗੋਲੀਆਂ ਚਲਾਈਆਂ ਜਾਂਦੀਆਂ ਦਿਖਾਈ ਦੇ ਰਹੀਆਂ ਹਨ, ਜਿੱਥੇ ਪਹਿਲਾਂ ਵੀ ਦੋ ਵਾਰ ਹਮਲਾ ਹੋ ਚੁੱਕਾ ਹੈ। ਦੱਸ ਦਈਏ ਕਿ ਤੜਕਸਾਰ 3:43 ‘ਤੇ ਕੈਫ਼ੇ ਉੱਪਰ ਗੋਲੀਆਂ ਚਲਾਈਆਂ ਗਈਆਂ। ਸਰੀ ਪੁਲਿਸ ਦੁਆਰਾ ਘਟਨਾ ਦੀ ਜਾਂਚ ਕੀਤੀ ਜ ਰਹੀ ਹੈ। ਬਿਲਡਿੰਗ ‘ਤੇ ਕਈ ਗੋਲੀਆਂ ਲੱਗੀਆਂ, ਪਰ ਖੁਸ਼ਕਿਸਮਤੀ ਨਾਲ ਕੋਈ ਜ਼ਖ਼ਮੀ ਨਹੀਂ ਹੋਇਆ। ਪੁਲਿਸ ਦੇ ਫੋਰੇਨਸਿਕ ਟੀਮਾਂ ਜਾਂਚ ਵਿੱਚ ਸਹਾਇਤਾ ਕਰ ਰਹੀਆਂ ਹਨ। ਜਿਸ ਨੂੰ ਵੀ ਇਸ ਮਾਮਲੇ ਬਾਰੇ ਜਾਣਕਾਰੀ ਜਾਂ ਡੈਸ਼ਕੈਮ ਫੁਟੇਜ ਹੈ, ਉਹ ਸਰੀ ਪੁਲਿਸ ਜਾਂ ਕ੍ਰਾਈਮ ਸਟਾਪਰਜ਼ ਨਾਲ ਸੰਪਰਕ ਕਰ ਸਕਦਾ ਹੈ।

