ਓਟਵਾ:ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਵੱਲੋਂ ਅੱਜ ਇਜ਼ਰਾਈਲ ਦੇ ਸਾਬਕਾ ਡਿਫੈਂਸ ਮਨਿਸਟਰ ਅਤੇ ਮੌਜੂਦਾ ਵਾਰਟਾਈਮ ਕੈਬਿਨੇਟ (Cabinet Minister) ਬੈਨੀ ਗੈਂਟਸ ਨਾਲ ਵਾਰਤਾਲਾਪ ਕੀਤਾ।
ਦੱਸ ਦੇਈਏ ਕਿ ਇਹ ਗੱਲਬਾਤ ਪ੍ਰਧਾਨ ਮੰਤਰੀ ਦੇ ਉਸ ਬਿਆਨ ਉੱਪਰ ਇਜ਼ਰਾਈਲ ਦੀ ਆਈ ਪ੍ਰਤੀਕ੍ਰਿਆ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੇ ਹਮਾਸ ਉੱਪਰ ਇਜ਼ਾਰਈਲ ਦੁਆਰਾ ਕੀਤੇ ਹਮਲਿਆਂ ਨੂੰ ਲੈ ਕੇ ਟਿੱਪਣੀ ਕਰਦੇ ਕਿਹਾ ਸੀ ਕਿ ਜੋ ਹੋ ਰਿਹਾ ਹੈ ਉਸਨੂੰ ਪੂਰਾ ਵਿਸ਼ਵ ਦੇਖ ਰਿਹਾ ਹੈ ਅਤੇ ਇਹ ਹੁਣ ਬੰਦ ਹੋਣਾ ਚਾਹੀਦਾ ਹੈ।
ਅੱਜ ਪੀ.ਐੱਮ. ਦਫਤਰ ਦੁਆਰਾ ਜਾਰੀ ਸਟੇਟਮੈਂਟ ‘ਚ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਇਸ ਗੱਲਬਾਤ ਦੌਰਾਨ ਪੀ.ਐੱਮ. ਜਸਟਿਨ ਟਰੂਡੋ ਨੇ ਇਜ਼ਾਰਈਲ ਨਾਲ ਆਪਣੇ ਸਮਰਥਨ ਦੀ ਪੁਸ਼ਟੀ ਕਰਦੇ ਹੋਏ ਅੰਤਰਰਾਸ਼ਟਰੀ ਕਾਨੂੰਨ ਮੁਤਾਬਕ ਆਪਣੇ ਬਚਾਅ ਦੇ ਅਧਿਕਾਰ ਦਾ ਵੀ ਸਮਰਥਨ ਕੀਤਾ ਅਤੇ ਹਮਾਸ ਦੇ ਅੱਤਵਾਦੀ ਹਮਲਿਆਂ ਅਤੇ ਮਨੁੱਖੀ ਜਾਨਾਂ ਨੂੰ ਢਾਲ ਵਜੋਂ ਵਰਤਣ ਦੀ ਵੀ ਨਿੰਦਾ ਕੀਤੀ।
ਪਰ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਜ਼ਰਾਈਲ ਨੂੰ ਫ਼ਲਸਤੀਨੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਣੇ ਚਾਹੀਦੇ ਹਨ।
ਗੈਂਟਸ ਵੱਲੋਂ ਵੀ ਸੋਸ਼ਲ ਮੀਡੀਆ ਉੱਪਰ ਲਿਖਦੇ ਹੋਏ ਕਿਹਾ ਗਿਆ ਹੈ ਕਿ ਪੀ.ਐੱਮ. ਟਰੂਡੋ ਵੱਲੋਂ ਇਜ਼ਰਾਈਲ ਦੇ ਆਪਣੇ ਬਚਾਅ ਦੇ ਅਧਿਕਾਰ ਦਾ ਸਮਰਥਨ ਕੀਤਾ ਗਿਆ ਹੈ।

Leave a Reply