ਅਕਾਲੀ ਆਗੂ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀ ਮਾਰਕੇ ਕਤਲ
ਮੋਹਾਲੀ: ਅਕਾਲੀ ਦਲ ਆਗੂ ਦਾ ਮੋਹਾਲੀ ਵਿੱਚ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸਓਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਉਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਵਿੱਕੀ ਮਿੱਡੂਖੇੜਾ ਅਕਾਲੀ ਦਲ ਦੀ ਟਿਕਟ ਉਤੇ ਵਾਰਡ ਨੰਬਰ 38 ਤੋਂ ਚੋਣ ਲੜਨ ਵਾਲੇ ਅਜੇਪਾਲ ਮਿੱਡੂਖੇੜਾ ਦੇ ਛੋਟੇ ਭਰਾ ਸਨ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply