ਵਿਸ਼ਵ:ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਚੀਨ (China) ਤੋਂ ਅਧਿਕਾਰਤ ਤੌਰ ‘ਤੇ ਬੱਚਿਆਂ ‘ਚ ਵਧ ਰਹੀ ਨਿਮੂਨੀਆ ਦੇ ਮਾਮਲਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਚੀਨ ਦੇ ੳੇੁੱਤਰੀ ਪਾਸੇ ਵੱਲ ਸਾਹ ਵਾਲੀਆਂ ਬਿਮਾਰੀਆਂ ਅਤੇ ਬੱਚਿਆਂ ‘ਚ ਨਿਮੂਨੀਆ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਇਹਨਾਂ ਕੇਸਾਂ ‘ਚ ਹੋ ਰਿਹਾ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ ਹੈ।
ਓਧਰ ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਦਾ ਕਹਿਣਾ ਹੈ ਕਿ ਉਹ ਇਸ ਲਾਗ ਦੀ ਬਿਮਾਰੀ ਦੇ ਵਧ ਰਹੇ ਮਾਮਲਿਆਂ ਦਾ ਨੇੜੇ ਤੋਂ ਜਾਇਜ਼ਾ ਲੈ ਰਹੇ ਹਨ।
ਇਸ ਤੋਂ ਇਲਾਵਾ ਸਥਾਨਕ ਜ਼ਿੰਮੇਵਾਰ ਮਹਿਕਮੇ ਨੂੰ ਮਾਮਲਿਆਂ ਦਾ ਪਤਾ ਲਗਾਉਣ ਅਤੇ ਉਸ ਅਧਾਰ ‘ਤੇ ਇਲਾਜ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Leave a Reply